ਮੁੱਖ ਸਫ਼ਾ

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,737 ਹੈ ਅਤੇ ਕੁੱਲ 97 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (22 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਸਾਰਾਗੜ੍ਹੀ ਦੀ ਲੜਾਈ
ਸਾਰਾਗੜ੍ਹੀ ਦੀ ਲੜਾਈ ਦੀ ਸੰਸਾਰ ਭਰ ਵਿੱਚ ਬੀਰਤਾ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਦਰਸਾਉਂਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫਗਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ 36 ਸਿੱਖ ਰੈਜਮੈਂਟ ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਸਿੱਖ ਜਵਾਨਾਂ ਤੇ ਅਫਗਾਨੀ ਪਠਾਣਾਂ ਤੇ ਅਫਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ। 27 ਅਗਸਤ ਤੋਂ 8 ਸਤੰਬਰ, 1897 ਦੇ ਸਮੇਂ ਵਿਚਕਾਰ (ਉੜੈਕਜਿਜ਼) ਕਬਾਇਲੀਆਂ ਨੇ ਲੈਫਟ ਵਿੰਗ ਦੀ ਸੁਰੱਖਿਆ ਪੰਕਤੀ ‘ਤੇ ਬੜਾ ਭਿਆਨਕ ਹਮਲਾ ਬੋਲ ਦਿੱਤਾ ਪਰ ਇਨ੍ਹਾਂ ਕਬਾਇਲੀਆਂ ਨੂੰ ਖਦੇੜ ਕੇ 10 ਸਤੰਬਰ ਨੂੰ ਖਣਕੀ ਘਾਟੀ ਵੱਲ ਪਿੱਛੇ ਧੱਕ ਦਿੱਤਾ ਗਿਆ, 600 ਦੇ ਕਰੀਬ ਕਬਾਇਲੀ ਤੇ ਗੜ੍ਹੀ ਦੇ ਅੰਦਰ 20 ਸਿੱਖ ਫੌਜੀ ਵੀ ਸ਼ਹੀਦ ਹੋ ਗਏ ਸਨ। ਸਾਰਾਗੜ੍ਹੀ ਦੇ ਯੋਧਿਆਂ ਦੀ ਇਹ ਖਬਰ ਜਦੋਂ ਲੰਦਨ ਬ੍ਰਿਟਿਸ਼ ਪਾਰਲੀਮੈਂਟ ਵਿੱਚ ਪਹੁੰਚੀ ਤਾਂ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਮੈਂਬਰਾਂ ਨੇ ਖੜ੍ਹੇ ਹੋ ਕੇ ਸਨਮਾਨ ਦੇ ਤੌਰ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਬਰਤਾਨੀਆ ਰਾਜ ਦੀ ਸਰਕਾਰ ਨੇ ਸਨਮਾਨ ਦੇ ਤੌਰ ‘ਤੇ ਸਭ ਤੋਂ ਵੱਡਾ ਸਨਮਾਨ ਇੰਡੀਅਨ ਆਡਰ ਆਫ ਮੈਰਿਟ ਹਰ ਇੱਕ ਸ਼ਹੀਦ ਨੂੰ ਮਰਨ ਉਪਰੰਤ ਭੇਟ ਕਰਕੇ ਉਸ ਨੂੰ ਸਨਮਾਨਿਤ ਕੀਤਾ। ਯੂਨੈਸਕੋ ਨੇ ਇਸ ਲੜਾਈ ਨੂੰ ਮਾਨਤਾ ਦੇ ਕੇ ਦੁਨੀਆ ਦੀਆਂ ਬਿਹਤਰੀਨ 8 ਲੜਾਈਆਂ ਵਿੱਚ ਸ਼ਾਮਿਲ ਕੀਤਾ ਹੈ।

ਅੱਜ ਇਤਿਹਾਸ ਵਿੱਚ 12 ਸਤੰਬਰ

12 ਸਤੰਬਰ:

  • 1897ਸਾਰਾਗੜ੍ਹੀ ਦੀ ਲੜਾਈ: ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫਗਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ ਸਮਾਪਤ ਹੋਈ।
  • 1913ਅਮਰੀਕਾ ਦਾ ਮਹਾਨ ਅਥਲੀਟ ਜੈਸੀ ਓਵਨਜ਼ ਦਾ ਜਨਮ।
  • 1914ਪਹਿਲੀ ਸੰਸਾਰ ਜੰਗ: ਬਰਿਟਨ ਦੀ ਮਦਦ ਕਾਰਨ ਮਰਨ ਦੀ ਪਹਿਲੀ ਲੜਾਈ ਵਿੱਚ ਜਰਮਨੀ ਨੂੰ ਪੈਰਿਸ ਵਿੱਚ ਆਉਣ ਤੋਂ ਰੋਕ ਦਿੱਤਾ।
  • 2015ਪੇਟਲਾਬਾਦ ਧਮਾਕਾ: ਭਾਰਤ ਦੇ ਮੱਧ ਪ੍ਰਦੇਸ਼ ਰਾਜ ਵਿੱਚ ਝਾਬੂਆ ਜ਼ਿਲੇ ਦੇ ਪੇਟਲਾਬਾਦ ਸ਼ਹਿਰ ਵਿੱਚ ਹੋਏ ਇੱਕ ਧਮਾਕੇ ਨਾਲ, ਲਗਭਗ 104 ਲੋਕ ਮਾਰੇ ਗਏ।
  • 1937 – ਪੰਜਾਬ ਦੇ ਨਕਸਲਬਾੜੀ ਆਗੂ ਅਤੇ ਜੁਝਾਰਵਾਦੀ ਪੰਜਾਬੀ ਕਵੀ ਦਰਸ਼ਨ ਦੁਸਾਂਝ ਦਾ ਜਨਮ।

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 11 ਸਤੰਬਰ12 ਸਤੰਬਰ13 ਸਤੰਬਰ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


ਗੁਜਰਾਤ ਦੇ ਜ਼ਿਲ੍ਹਾ ਮਹੇਸਾਨਾ ਦੇ ਨਗਰ ਵਿਖੇ ਕਿਰਤੀ ਟੋਰਨ।

ਤਸਵੀਰ: Mv.shah


ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।